ਜਲੰਧਰ 28 ਮਾਰਚ
ਜਲੰਧਰ ਕੈਂਟ ਹਲਕੇ ਦੇ ਵੋਟਰਾਂ ਨੇ ਲਗਾਤਾਰ ਤੀਸਰੀ ਵਾਰ ਵਿਸ਼ਵਾਸ਼ ਪ੍ਰਗਟਾ ਕੇ ਵਿਧਾਇਕ ਬਣਾਇਆ ਹੈ, ਉਸ ਲਈ ਹਮੇਸ਼ਾਂ ਰਿਣੀ ਰਹਾਂਗਾਂ। ਇਹ ਵਿਚਾਰ ਜਲੰਧਰ ਕੈਂਟ ਦੇ ਵਿਧਾਇਕ ਪਰਗਟ ਸਿੰਘ ਨੇ ਗੁਰੂਦੁਆਰਾ ਸ੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਵਿਖੇ ਸ਼ੁਰੂ ਕਰਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਮੌਕੇ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਦੇ ਹੋਏ, ਪੇਸ਼ ਕੀਤੇ।
ਵਿਧਾਇਕ ਪਰਗਟ ਸਿੰਘ ਵਲੋਂ ਸ਼ਨੀਵਾਰ ਤੋਂ ਗੁਰੂਦੁਆਰਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਸ਼ੁਰੂ ਕਰਵਾਏ ਗਏ ਸਨ, ਜਿਨ੍ਹਾਂ ਦਾ ਅੱਜ ਭੋਗ ਪਿਆ। ਭੋਗ ਤੋਂ ਬਾਅਦ ਗੁਰੂਦੁਆਰਾ ਸਾਹਿਬ ਦੇ ਰਾਗੀ ਜਥੇ ਨੇ ਰਸਭਿੰਨੀ ਆਵਾਜ਼ ਵਿੱਚ ਗੁਰਬਾਣੀ ਕੀਰਤਨ ਕੀਤਾ। ਇਸ ਤੋਂ ਇਲਾਵਾ ਢਾਡੀ ਜਥੇ ਨੇ ਵੀ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ।
ਵਿਧਾਇਕ ਪਰਗਟ ਸਿੰਘ ਵਲੋਂ ਇਹ ਆਖੰਡ ਪਾਠ ਸਾਹਿਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦੇ ਨਾਲ ਨਾਲ ਉਨ੍ਹਾਂ ਨੂੰ ਚੋਣਾਂ ਦੇ ਨਤੀਜੇ ਵਾਲੇ ਦਿਨ ਪ੍ਰਮਾਤਮਾ ਵਲੋਂ ਬਖਸ਼ੀ ਪੋਤਰੇ ਦੀ ਦਾਤ ਦੀ ਖੁਸ਼ੀ ਵਿੱਚ ਕਰਵਾਇਆ ਗਿਆ ਸੀ।
ਹਲਕੇ ਦੇ ਲੋਕਾਂ ਨੇ ਵਿਧਾਇਕ ਪਰਗਟ ਸਿੰਘ ਨੂੰ ਵਧਾਈਆਂ ਪੇਸ਼ ਕੀਤੀਆਂ। ਇਸ ਮੌਕੇ ਤੇ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ, ਵਿਧਾਇਕ ਆਦਮਪੁਰ ਸੁਖਵਿੰਦਰ ਸਿੰਘ ਕੋਟਲੀ, ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸਾਬਕਾ ਵਿਧਾਇਕ ਰਾਜਿੰਦਰ ਬੇਰੀ, ਸਾਬਕਾ ਵਿਧਾਇਕ ਸ਼ੁਸ਼ੀਲ ਰਿੰਕੂ, ਨਗਰ ਨਿਗਮ ਜਲੰਧਰ ਦੇ ਮੇਅਰ ਜਗਦੀਸ਼ ਰਾਜਾ, ਨਗਰ ਨਿਗਮ ਦੇ ਕੋਂਸਲਰ, ਜਲੰਧਰ ਕੈਂਟੋਨਮੈਂਟ ਦੇ ਕੋਂਸਲਰ, ਹਲਕੇ ਦੇ ਪਿੰਡਾਂ ਦੀਆਂ ਪੰਚਾਇਤਾਂ, ਸੀਨੀਅਰ ਕਾਂਗਰਸੀ ਨੇਤਾ ਅਤੇ ਵੱਡੀ ਗਿਣਤੀ ਵਿੱਚ ਸਮਰਥਕ ਹਾਜ਼ਰ ਸਨ।
भगवंत मान के फैसले से उड़ी पूर्व विधायकों की नींद, देखें
https://youtu.be/tLy0Q06LWNE